ਲੁਧਿਆਣਾ : ਸੂਬੇ ਦੇ ਸਾਰੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ’ਚ ਮੰਗਲਵਾਰ ਤੋਂ ਸਤੰਬਰ ਟਰਮ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਪਰ 28 ਤਾਰੀਖ ਨੂੰ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਸਾਰੇ ਸਕੂਲਾਂ ’ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ।
ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਨੂੰ ਹੋਣ ਵਾਲੀਆਂ ਸਾਰੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ 28 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਡੇਟਸ਼ੀਟ ਮੁਤਾਬਕ ਪ੍ਰੀਖਿਆ ਖਤਮ ਹੋਣ ਤੋਂ ਅਗਲੇ ਦਿਨ ਕਰਵਾਈਆਂ ਜਾਣਗੀਆਂ।