ਲੁਧਿਆਣਾ : ਪੰਜਾਬ ਵਿੱਚ ਲਗਭੱਗ 95% ਰਕਬੇ ‘ਤੇ ਕਣਕ ਦੀ ਮੌਜੂਦਾ ਸੀਜਨ ਵਿੱਚ ਬਿਜਾਈ 25 ਅਕਤੁੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ ਹੈ।
ਇਸ ਸਮੇਂ ਪ੍ਰਤੀ ਸਿੱਟਾ ਦਾਣਿਆਂ ਦੀ ਗਿਣਤੀ ਅਤੇ ਭਾਰ ਉੱਤੇ ਉੱਚ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ੍ਹ ਅਤੇ ਗੁਣਵੱਤਾ ਵਿੱਚ ਗਿਰਾਵਟ ਆਉਂਦੀ ਹੈ।ਵੱਧ ਤਾਪਮਾਨ ਕਾਰਨ ਅਗੇਤੀ ਅਤ ਹਲਕੀ ਤੋਂ ਦਰਮਿਆਨੀ ਜਮੀਨ ‘ਤੇ ਬੀਜੀ ਫ਼ਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।
ਮਾਰਚ 2022 ਦੇ ਦੂਜੇ ਅਤੇ ਤੀਜੇ ਹਫਤੇ ਵਿੱਚ ਪਿਛਲੇ ਸਾਲ (ਮਾਰਚ 2021) ਨਾਲੋਂ ਅਚਾਨਕ 4-6 ਡਿਗਰੀ ਸੈਟੀਂਗਰੇਡ ਜਿਆਦਾ ਦੇਖਿਆ ਗਿਆ ਹੈ। ਮੌਜੂਦਾ ਹਾਲਤਾਂ ਤਹਿਤ, ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਫ਼ਸਲ ਨੂੰ ਇੱਕ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਨ ਲੱਗਿਆਂ ਮੌਸਮ ਅਤੇ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ ਤਾਂਕਿ ਫ਼ਸਲ ਨੂੰ ਡਿੱਗਣ ਤੋਂ ਵੀ ਬਚਾਇਆ ਜਾ ਸਕੇ।