Connect with us

ਪੰਜਾਬ ਨਿਊਜ਼

ਲੁਧਿਆਣਾ ਦੇ ਇਸ ਇਲਾਕੇ ‘ਚ ਹੋਇਆ ਧ/ਮਾਕਾ, ਘਰਾਂ ਚੋਂ ਭੱਜੇ ਲੋਕ

Published

on

ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ 30 ਫੁੱਟ ਰੋਡ ‘ਤੇ ਇਕ ਘਰ ‘ਚ ਅੱਜ ਅਚਾਨਕ ਹੋਏ ਸ਼ੱਕੀ ਧਮਾਕੇ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ 30 ਫੁੱਟ ਰੋਡ ‘ਤੇ ਚਰਚ ਵਾਲੀ ਗਲੀ ‘ਚ ਇਕ ਘਰ ‘ਚ ਅਚਾਨਕ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਘੁੰਮਣ ਵਜੋਂ ਹੋਈ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਇਸ ਮੁਹੱਲੇ ਵਿੱਚ ਮਕਾਨ ਲਿਆ ਸੀ ਅਤੇ ਅੱਜ ਘਰ ਦੇ ਅੰਦਰ ਉਸਾਰੀ ਦਾ ਕੰਮ ਚੱਲ ਰਿਹਾ ਸੀ।ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਇੰਦਰਜੀਤ ਸਿੰਘ ਘੁੰਮਣ ਘਰ ਦੇ ਅੰਦਰੋਂ ਬੈਗ ਚੁੱਕ ਕੇ ਬਾਹਰ ਗਲੀ ‘ਚ ਰੱਖ ਰਿਹਾ ਸੀ ਤਾਂ ਅਚਾਨਕ ਬੈਗ ‘ਚੋਂ ਧਮਾਕਾ ਹੋ ਗਿਆ | ਫਿਲਹਾਲ ਮੌਕੇ ‘ਤੇ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਇੰਦਰਜੀਤ ਸਿੰਘ ਘੁੰਮਣ ਡੀ.ਐਮ.ਸੀ. ਹਸਪਤਾਲ ‘ਚ ਭਰਤੀ ਅਤੇ ਖਤਰੇ ਤੋਂ ਬਾਹਰ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Facebook Comments

Trending