ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਸੈਂਟਰਲ ਸਟੂਡੈਂਟਸ ਐਸੋਸੀਏਸ਼ਨ ਦੇ ਦੁਆਰਾ ਕਾਲਜ ਦੇ ਸੈਮੀਨਾਰ ਹਾਲ ਵਿਖੇ “ਜੀ 20 ” ‘ਤੇ ਆਧਾਰਿਤ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ । ਜੀ 20 ਸਮਿਟ ਜੋ ਕਿ ਆਉਣ ਵਾਲੇ ਸਮੇਂ ਵਿੱਚ ਸਤੰਬਰ ਮਹੀਨੇ ਭਾਰਤ ਵਿੱਚ ਹੋਣਾ ਤੈਅ ਹੋ ਗਿਆ ਹੈ ਇਸ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਲਈ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਵਿੱਚ ਵਿਦਿਆਰਥਣਾਂ ਨੂੰ ਜੀ 20 ਸਬੰਧੀ ਜਾਣਕਾਰੀ ਦੇਣ ਲਈ ਨਿਬੰਧ ,ਲੇਖ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ , ਜੇਤੂ ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਣ ਵਾਲੇ ਜੀ 20 ਯੂਥ ਇੰਟਰ ਨੈਸ਼ਨਲ ਸੈਮੀਨਾਰ ਵਿਚ ਹਿੱਸਾ ਲੈਣਗੀਆਂ। ਇਸ ਅਵਸਰ ‘ਤੇ ਕਾਲਜ ਦੇ ਕਮਰਸ ਵਿਭਾਗ ਦੇ ਮੁਖੀ ਡਾ .ਅਜੀਤ ਕੌਰ ਨੇ ਇਸ ਵਿੱਚ ਭਾਗ ਲੈਣ ਵਾਲੇ ਸਾਰੇ ਦੇਸ਼ਾਂ ,ਉਨ੍ਹਾਂ ਦੇ ਸਥਾਨ ਅਤੇ ਯੋਗਦਾਨ ਸਬੰਧੀ ਜਾਣਕਾਰੀ ਦਿੱਤੀ।