ਖੇਤੀਬਾੜੀ
ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਮਨਾਇਆ ਖੇਤ ਦਿਵਸ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਮੋਗਾ ਜ਼ਿਲ੍ਹੇ ਦੇ ਪਿੰਡ ਨਿਧਾਨ ਵਾਲਾ ਵਿੱਚ ਖੇਤ ਦਿਵਸ ਮਨਾਇਆ ਗਿਆ । ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਖੇਤ ਦਿਵਸ ਨਾਬਾਰਡ ਦੀ ਮਾਲੀ ਮਦਦ ਨਾਲ ਆਯੋਜਿਤ ਕੀਤਾ ਗਿਆ ਸੀ । ਇਸ ਖੇਤ ਦਿਵਸ ਦਾ ਉਦੇਸ਼ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣਾ ਸੀ ।
ਸੀਨੀਅਰ ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਖੇਤੀ ਦਾ ਹਿਸਾਬ ਕਿਤਾਬ ਰੱਖਣ ਲਈ ਪ੍ਰੇਰਿਤ ਕੀਤਾ । ਉਹਨਾਂ ਪਰਾਲੀ ਦੀ ਸੰਭਾਲ ਲਈ ਸਮੂਹਾਂ ਦੇ ਵਿਕਾਸ ਦੇ ਤਰੀਕੇ ਵੀ ਦੱਸੇ । ਭੂਮੀ ਵਿਗਿਆਨੀ ਡਾ. ਆਰ ਕੇ ਗੁਪਤਾ ਨੇ ਮਿੱਟੀ ਦੀ ਪਰਖ ਲਈ ਨਮੂਨੇ ਲੈਣ ਦੇ ਤਰੀਕੇ ਦੱਸੇ । ਉਹਨਾਂ ਨੇ ਖਾਦਾਂ ਦੀ ਢੁੱਕਵੀਂ ਵਰਤੋਂ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ।
ਨਾਬਾਰਡ ਦੇ ਮੋਗਾ ਵਿਖੇ ਉਪ ਨਿਰਦੇਸ਼ਕ ਜਨਰਲ ਸ਼੍ਰੀ ਰਾਸ਼ਿਦ ਲੇਖੀ ਨੇ ਨਾਬਾਰਡ ਦੀਆਂ ਯੋਜਨਾਵਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ । ਇੰਜ. ਅਰਸ਼ਦੀਪ ਸਿੰਘ ਨੇ ਪਰਾਲੀ ਦੀ ਸੰਭਾਲ ਦੀਆਂ ਵੱਖ-ਵੱਖ ਮਸ਼ੀਨਾਂ ਬਾਰੇ ਅਤੇ ਡਾ. ਲਖਵਿੰਦਰ ਕੌਰ ਨੇ ਖੇਤੀ ਵਿੱਚ ਪਾਣੀ ਦੀ ਸੰਭਾਲ ਬਾਰੇ ਗੱਲ ਕੀਤੀ । ਸ਼੍ਰੀ ਗੁਰਿੰਦਪਾਲ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਦੇ ਖੇਤਾਂ ਦਾ ਦੌਰਾ ਕਰਵਾਇਆ । ਅੰਤ ਵਿੱਚ ਯੂਨੀਵਰਸਿਟੀ ਦਾ ਖੇਤੀ ਸਾਹਿਤ ਅਤੇ ਪੌਸ਼ਕ ਸਬਜ਼ੀਆਂ ਦੀ ਕਿੱਟ ਕਿਸਾਨਾਂ ਨੂੰ ਪ੍ਰਦਾਨ ਕੀਤੀ ਗਈ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ