Connect with us

ਪੰਜਾਬ ਨਿਊਜ਼

ਕਿਸਾਨਾਂ ਨੇ ਪੰਜਾਬ ਦੇ ਇਸ ਟੋਲ ਪਲਾਜ਼ਾ ‘ਤੇ ਲਾਏ ਗੰਭੀਰ ਦੋਸ਼, ਕੀਤੀ CBI ਜਾਂਚ ਦੀ ਮੰਗ

Published

on

ਲੁਧਿਆਣਾ: ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ। ਇਹ ਟੋਲ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਵਿਰੋਧ ਕਰਕੇ ਲੋਕਾਂ ਲਈ ਮੁਫ਼ਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਟੋਲ ਦੀ ਕੀਮਤ ਘਟਾਈ ਜਾਣੀ ਚਾਹੀਦੀ ਹੈ। ਇਸ ਕਾਰਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਹੈ।

ਇਸ ਮਾਮਲੇ ਸਬੰਧੀ ਲੁਧਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜੋ ਬੇਸਿੱਟਾ ਰਹੀ। ਹੁਣ ਕਿਸਾਨਾਂ ਨੇ ਇਸ ਟੋਲ ਪਲਾਜ਼ਾ ‘ਤੇ ਧਾਂਦਲੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਟੋਲ ਦੀ ਜਾਂਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

Facebook Comments

Trending