Connect with us

ਪੰਜਾਬੀ

ਕਿਸਾਨ ਬੀਬੀਆਂ ਨੂੰ ਮੌਸਮੀ ਸਬਜੀਆਂ ਅਤੇ ਖੁੰਬਾਂ ਦੀ ਗੁਣਵਤਾ ਤੋਂ ਕਰਵਾਇਆ ਜਾਣੂ

Published

on

Farmers should be introduced to the quality of seasonal vegetables and mushrooms

ਲੁਧਿਆਣਾ :   ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਰਾਜ ਪੱਧਰੀ ਮਹੀਨਾਵਾਰ ਖੇਤੀ ਸਿਖਲਾਈ ਵੈਬੀਨਾਰ, ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਇਆ ਗਿਆ।

ਇਸ ਸਿਖਲਾਈ ਕੈਂਪ ਵਿੱਚ 55 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ ਨੇ ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦੀਆਂ ਮਹੀਨਾਵਾਰ ਗਤੀਵਿਧੀਆਂ ਬਾਰੇ, ਡਾ. ਜਗਬੀਰ ਕੌਰ ਰਿਹਾਲ ਨੇ ਮੌਸਮੀ ਸਬਜੀਆਂ ਅਤੇ ਖੁੰਬਾਂ ਦੀ ਗੁਣਵਤਾ ਵਿੱਚ ਵਾਧਾ ਕਰਨ ਬਾਰੇ ਅਤੇ ਅਚਾਰ ਬਨਾਉਣ ਬਾਰੇ ਪ੍ਰੈਕਟੀਕਲ ਨੁਕਤੇ ਸਾਂਝੇ ਕੀਤੇ।

ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕਰਵਾਏ ਜਾਣ ਵਾਲੇ ਅਤੇ ਅਗਲੇ ਸੈਸ਼ਨ ਵਿੱਚ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Facebook Comments

Trending