Connect with us

ਪੰਜਾਬ ਨਿਊਜ਼

ਪਟਿਆਲਾ ਤੋਂ ਹੀ ਲੜਾਂਗਾ ਚੋਣ, ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ: ਕੈਪਟਨ

Published

on

Fight election from Patiala, I will not leave my family's 300 year old home: Capt

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਇਸ ਵਾਰ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਇਸ ਮਾਹੌਲ ’ਚ ਸਾਰੇ ਸਿਆਸਤਦਾਨ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲਾ ਕਰ ਰਹੇ ਹਨ। ਇਸ ਦੌਰਾਨ ਜੇਕਰ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਜਾਵੇ ਤਾਂ ਉਹ ਵੀ ਇਸ ਚੋਣਾਂ ’ਚ ਆਪਣੀ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿੱਚ ਆ ਗਏ ਹਨ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜ ਰਹੇ ਹਨ।

ਆਪਣੀ ਸੀਟ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪਟਿਆਲਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜਨਤਾ ਤੋਂ ਵੋਟਾਂ ਮੰਗਾਂਗਾ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਹੈ। ਚੋਣਾਂ ਦੇ ਇਸ ਮਾਹੌਲ ’ਚ ਕੈਪਟਨ ਦੀ ਪਾਰਟੀ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ।

Facebook Comments

Trending