Connect with us

ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

Published

on

Filed a case against those who cheated by sending them abroad

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਾਵਨ ਪੁੱਤਰ ਅਸ਼ੋਕ ਕੁਮਾਰ ਵਾਸੀ ਇਸਲਾਮਗੰਜ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਹਰਪ੍ਰੀਤ ਸਿੰਘ ਵਾਸੀ ਡੈਲਟਾ ਸਿਟੀ ਅਤੇ ਰਾਜਵੀਰ ਸਿੰਘ ਵਾਸੀ ਅਮਨ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ। ਕਥਿਤ ਦੋਸ਼ੀਆਂ ਨੇ ਉਸ ਪਾਸੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਲੱਖ 10 ਲੱਖ ਰੁਪਏ ਦੀ ਨਕਦੀ ਲੈ ਲਈ, ਪਰ ਨਾ ਤਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending