Connect with us

ਅਪਰਾਧ

ਨਗਰ ਨਿਗਮ ਅਮਲੇ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਕੇਸ ਦਰਜ

Published

on

Filed a case of assault on municipal staff

ਲੁਧਿਆਣਾ : ਬੀਤੀ ਦੇਰ ਸ਼ਾਮ ਨਗਰ ਨਿਗਮ ਅਮਲੇ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਪੁਲਿਸ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਸਮੀਰ ਨਾਗਪਾਲ ਤੇ ਰਜਿੰਦਰ ਕੁਮਾਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਬਗ਼ੈਰ ਨਗਰ ਨਿਗਮ ਦੀ ਮਨਜ਼ੂਰੀ ਤੋਂ ਨਵੀਂ ਬਣੀ ਸੜਕ ਨੂੰ ਪੁੱਟ ਕੇ ਸੀਵਰੇਜ ਕੁਨੈਕਸ਼ਨ ਲਗਾ ਰਹੇ ਸਨ। ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਨਗਰ ਨਿਗਮ ਅਮਲੇ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਨਗਰ ਨਿਗਮ ਅਮਲੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਨਗਰ ਨਿਗਮ ਅਮਲੇ ਵਲੋਂ ਪੁਲਿਸ ਕਾਰਵਾਈ ਦਾ ਹੋਣ ‘ਤੇ ਹੜਤਾਲ ਤੱਕ ‘ਤੇ ਜਾਣ ਦੀ ਧਮਕੀ ਦੇ ਦਿੱਤੀ ਗਈ ਸੀ, ਪਰ ਦੇਰ ਸ਼ਾਮ ਪੁਲਿਸ ਵਲੋਂ ਇਸ ਮਾਮਲੇ ‘ਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Facebook Comments

Trending