Connect with us

ਅਪਰਾਧ

ਭੈਣ ਨਾਲ ਜਾਇਦਾਦ ਦੇ ਮਾਮਲੇ ‘ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਭਰਾ ਖ਼ਿਲਾਫ਼ ਕੇਸ ਦਰਜ

Published

on

Filed case against brother for cheating in property case with sister

ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ‘ਚ ਭੈਣ ਨਾਲ ਧੋਖਾਧੜੀ ਕਰਨ ਵਾਲੇ ਭਰਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਵਨਦੀਪ ਕੌਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਉਸਦੇ ਭਰਾ ਕਮਲਜੀਤ ਸਿੰਘ ਵਾਸੀ ਮੁੰਡੀਆ ਖੁਰਦ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ, ਪਰ ਕਥਿਤ ਦੋਸ਼ੀ ਨੇ ਪਿਤਾ ਦੀ ਵਿਰਾਸਤ ‘ਚੋਂ ਆਈ ਜ਼ਮੀਨ ਵੀ ਉਸ ਦੀ ਸਹਿਮਤੀ ਤੋਂ ਬਿਨ੍ਹਾਂ ਅੱਗੇ ਵੇਚ ਦਿੱਤੀ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending