Connect with us

ਪੰਜਾਬੀ

ਫ਼ਿਲਮੀ ਕਲਾਕਾਰ ਤੇ ਵਾਤਾਵਰਨ ਪ੍ਰੇਮੀ 5 ਨੂੰ ਲੁਧਿਆਣਾ ‘ਚ ਹੋਣਗੇ ਇਕੱਠੇ

Published

on

Film stars and environmentalists will be together in Ludhiana on the 5th

ਲੁਧਿਆਣਾ : ਪੰਜਾਬ ਦੇ ਫ਼ਿਲਮੀ ਕਲਾਕਾਰ, ਬੁੱਧੀਜੀਵੀ ਤੇ ਵਾਤਾਵਰਨ ਨੂੰ ਬਚਾਉਣ ਲਈ ਚਿੰਤਤ ਲੋਕ 5 ਅਪ੍ਰੈਲ ਨੂੰ ਲੁਧਿਆਣਾ ਵਿਖੇ ਇਕੱਠੇ ਹੋ ਰਹੇ ਹਨ। ਇਹ ਵਿਅਕਤੀ ਬੁੱਢਾ ਦਰਿਆ ‘ਚ ਵੱਖ-ਵੱਖ ਥਾਵਾਂ ‘ਤੇ ਪੈ ਰਿਹਾ ਕੈਮੀਕਲ ਯੁਕਤ ਪਾਣੀ ਦਾ ਨਿਰੀਖਣ ਕਰਨਗੇ।

ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਵਾਤਾਵਰਨ ਨੂੰ ਬਚਾਉਣ ਲਈ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਹਰਾ ਚੋਣ ਮਨੋਰਥ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਰ ਚੋਣ ਮਨੋਰਥ ਪੱਤਰ ਲਾਗੂ ਕਰਵਾਉਣ ਲਈ ਉਹ ਸਰਗਰਮ ਹੋ ਰਹੇ ਹਨ, ਜਿਸ ਦੇ ਤਹਿਤ ਹੀ ਉਹ 5 ਅਪ੍ਰੈਲ ਨੂੰ ਲੁਧਿਆਣਾ ਵਿਚੋਂ ਲੰਘਦੇ ਬੁੱਢੇ ਦਰਿਆ ਦੇ ਵੱਖ-ਵੱਖ ਥਾਵਾਂ ਦਾ ਫ਼ਿਲਮੀ ਅਦਾਕਾਰਾਂ, ਗਾਇਕਾਂ, ਸਮਾਜਸੇਵੀਆਂ, ਬੁੱਧੀਜੀਵੀਆਂ ਤੇ ਹੋਰ ਸਖਸ਼ੀਅਤਾਂ ਨੂੰ ਨਾਲ ਲੈ ਕੇ ਦੌਰਾ ਕਰਨਗੇ।

ਸ.ਚੰਦਬਾਜਾ ਨੇ ਕਿਹਾ ਕਿ ਜੇਕਰ ਅਸੀਂ ਸਾਰਿਆਂ ਨੇ ਸਮੂਹਿਕ ਯਤਨ ਕਰਕੇ ਪਾਣੀ ਤੇ ਵਾਤਾਵਰਨ ਦੀ ਸੰਭਾਲ ਨਾ ਕੀਤੀ, ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪਾਣੀ ਤੇ ਵਾਤਾਵਰਨ ਨੂੰ ਬਚਾਉਣ ਵਾਲੀ ਮੁਹਿੰਮ ਵਿਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਤਾਵਰਨ ਦੀ ਸੰਭਾਲ ਲਈ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਯੋਜਨਾ ਤਿਆਰ ਕਰਨ ਲਈ ਦਬਾਅ ਪਾਇਆ ਜਾਵੇਗਾ।

 

Facebook Comments

Trending