Connect with us

ਪੰਜਾਬੀ

ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੂੰ ਖੋਜ ਸਹੂਲਤਾਂ ਲਈ 58 ਲੱਖ ਦੀ ਮਾਲੀ ਇਮਦਾਦ 

Published

on

Financial assistance of Rs. 58 lakhs for research facilities to the Department of Food Science and Technology

ਲੁਧਿਆਣਾ : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਮੂਲ ਢਾਂਚੇ ਅਤੇ ਖੋਜ ਸਹੂਲਤਾਂ ਦੇ ਵਿਕਾਸ ਦੀ ਯੋਜਨਾ ਤਹਿਤ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਾਪਤ ਹੋਈ ਹੈ ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਪੂਨਮ ਏ ਸਚਦੇਵ ਨੇ ਦੱਸਿਆ ਕਿ ਇਸ ਸਹਾਇਤਾ ਰਾਸ਼ੀ ਨਾਲ ਵਿਭਾਗ ਦੀਆਂ ਖੋਜ ਸਹੂਲਤਾਂ ਨੂੰ ਮਜ਼ਬੂਤੀ ਮਿਲੇਗੀ ਅਤੇ 40 ਲੱਖ ਰੁਪਏ ਦੀ ਪਹਿਲੀ ਸਹਾਇਤਾ ਕਿਸ਼ਤ ਪ੍ਰਾਪਤ ਹੋ ਗਈ ਹੈ ।

ਪੀ.ਏ.ਯੂ. ਦੇ ਵਾਈਸ ਚਾਂਸਲਰ ਸ਼੍ਰੀ ਡੀ.ਕੇ. ਤਿਵਾੜੀ ਵਧੀਕ ਮੁੱਖ ਸਕੱਤਰ ਪੰਜਾਬ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਦੀਪ ਬੈਂਸ, ਖੇਤੀਬਾੜੀ ਕਾਲਜ ਦੇ ਡੀਨ ਡਾ. ਐੱਮ ਆਈ ਐੱਸ ਗਿੱਲ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਪ੍ਰਾਪਤੀ ਲਈ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੂੰ ਵਧਾਈ ਦਿੱਤੀ ।

Facebook Comments

Trending