ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰੂ ਹਰਸਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਥਾਣਾ ਸਿਟੀ ‘ਚ ਵਰਦੇਵ ਸਿੰਘ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ ‘ਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕੀਤੀ ਹੈ। ਪੁਲਿਸ ਨੇ ਕਿਸਾਨ ਆਗੂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।

ਉੱਥੇ ਹੀ ਦੂਜੇ ਪਾਸੇ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਕਿਸਾਨ ਆਗੂ ਤੇ ਉਨ੍ਹਾ ਨਾਲ ਆਏ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦੇ ਦੋਸ਼ ਲਗਾਏ ਹਨ। ਹਮਲੇ ਦੌਰਾਨ ਬਚਾਅ ਲਈ ਨੋਨੀ ਮਾਨ ਦੇ ਗੰਨਮੈਨ ਵਲੋਂ ਹਵਾਈ ਫਾਇਰ ਵੀ ਕੀਤੇ ਗਏ ਜਦ ਕਿ ਹਮਲਾਵਰਾਂ ਵਲੋਂ ਗੰਨਮੈਨ ਦੀ ਵਰਦੀ ਫਾੜਨ ਦਾ ਵੀ ਸਮਾਚਾਰ ਹੈ।