ਅੰਮ੍ਰਿਤਸਰ : ਸ਼ਹਿਰ ਦੇ ਰਾਮਬਲੀ ਚੌਕ ‘ਚ ਗੋਲੀਬਾਰੀ ਕਾਰਨ ਭਗਦੜ ਮੱਚ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਚੱਲ ਰਹੇ ਸ਼ਿਵਰਾਤਰੀ ਪ੍ਰੋਗਰਾਮ ਦੌਰਾਨ ਗੋਲੀ ਚਲਾਈ ਗਈ। ਇਸ ਹਾਦਸੇ ‘ਚ ਦੋ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਐੱਸਐੱਚਓ ਸਦਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਘਰ ਦੇ ਬਾਹਰ ਗੇਟ ‘ਤੇ ਇੱਕ ਨੌਜਵਾਨ ਖੜ੍ਹਾ ਸੀ, ਜੋ ਜ਼ਖਮੀ ਹੋ ਗਿਆ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਦੱਸ ਦੇਈਏ ਕਿ ਸ਼ਿਵਰਾਤਰੀ ਦਾ ਤਿਉਹਾਰ ਅੱਜ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਅੰਮ੍ਰਿਤਸਰ ਵਿੱਚ ਵਾਪਰੀ ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।