Connect with us

ਪੰਜਾਬੀ

ਡੇਅਰੀ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ 10 ਅਪ੍ਰੈਲ  ਤੋਂ ਸ਼ੁਰੂ

Published

on

First batch of Dairy Training Program 2023-24 starting from 10th April

ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ 10 ਅਪ੍ਰੈਲ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ  ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾ ਅੱਗੇ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀਆਂ/ਦੁੱਧ ਉਤਪਾਦਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।

Facebook Comments

Trending