ਲੁਧਿਆਣਾ: ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਇਕ ਔਰਤ ਵੀ ਸ਼ਾਮਿਲ ਹੈ।
ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਹਿਲੇ ਮਾਮਲੇ ਵਿਚ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਪਵਨਦੀਪ ਸਿੰਘ ਵਾਸੀ ਪਿੰਡ ਰਾਏਪੁਰ ਗੁੱਜਰਾਂ ਜਲੰਧਰ ਤੇ ਉਸ ਦੀ ਸਾਥੀ ਕੁਲਦੀਪ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਹੰਬੜਾਂ ਵਜੋਂ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਦੂਜੇ ਮਾਮਲੇ ‘ਚ ਪੁਲਿਸ ਨੇ ਦਲਜੀਤ ਸਿੰਘ ਵਾਸੀ ਚੇਤ ਸਿੰਘ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 35 ਗ੍ਰਾਮ ਹੈਰੋਇਨ ਤੇ 10 ਹਜ਼ਾਰ 200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਵਲੋਂ ਨਾਕੇ ‘ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਕਥਿਤ ਦੋਸ਼ੀ ਦੇ ਕਬਜ਼ੇ ‘ਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਦਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਤੀਜੇ ਮਾਮਲੇ ‘ਚ ਪੁਲਿਸ ਨੇ ਸਾਗਰ ਸਿੰਘ ਪੁੱਤਰ ਜਸਪਾਲ ਸਿੰਘ ਤੇ ਸਮਾਈਲ ਅਰੋੜਾ ਵਾਸੀ ਕਮਲਾ ਨਗਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਵੀ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।