Connect with us

ਪੰਜਾਬੀ

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਪੁਲਿਸ ਵਲੋਂ ਫਲੈਗ ਮਾਰਚ

Published

on

Flag march by police in different parts of the city

ਲੁਧਿਆਣਾ : ਹਲਕਾ ਆਤਮ ਨਗਰ ਦੇ ਵੱਖ ਵੱਖ ਇਲਾਕਿਆਂ ਵਿਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਭਾਰੀ ਪੁਲਿਸ ਫੋਰਸ ਲੈ ਕੇ ਪਹੁੰਚੇ ਅਤੇ ਇਨ੍ਹਾਂ ਦੋਵਾਂ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।

ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਉੱਚ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ। ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਨਾਲ ਚੋਣ ਕੰਮ ਨੂੰ ਨੇਪਰੇ ਚਾੜ੍ਹਨ ਲਈ 82 ਨੀਮ ਫੌਜੀ ਬਲਾਂ ਦੇ ਦਸਤੇ ਤੈਨਾਤ ਕੀਤੇ ਗਏ ਹਨ, ਜੋ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਆਪਣੀ ਡਿਊਟੀ ਨਿਭਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਤਮ ਨਗਰ ਹਲਕੇ ਨੂੰ ਅਤਿ ਸੰਵੇਦਨਸ਼ੀਲ ਇਹ ਇਲਾਕਾ ਐਲਾਨਿਆ ਗਿਆ ਹੈ ਅਤੇ ਇੱਥੇ ਹਰੇਕ ਪੋਲਿੰਗ ਬੂਥ ਵਿਚ ਨੀਮ ਫੌਜੀ ਬਲਾਂ ਦੇ ਦਸਤੇ ਤੈਨਾਤ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਖ਼ਤੀ ਭਰੇ ਲਹਿਜ਼ੇ ਵਿਚ ਕਿਹਾ ਕਿ ਚੋਣਾਂ ਦੌਰਾਨ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ।

Facebook Comments

Trending