ਪੰਜਾਬੀ
ਪੰਜਾਬ ‘ਚ ਹੜ੍ਹਾਂ ਨੇ ਮਚਾਈ ਤਬਾਹੀ, ਭਾਖੜਾ ਡੈਮ ਦੇ 4 ਦਿਨਾਂ ਲਈ ਫਲੱਡ ਗੇਟ ਖੋਲ੍ਹੇ
Published
1 year agoon
ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ, ਗੁਰਦਾਸਪੁਰ ਤੇ ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ‘ਚ ਵੀ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨ ਤਾਰਨ ਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਭਾਖੜਾ ਦਾ ਪਾਣੀ ਸਤਲੁਜ ਦਰਿਆ ਵਿੱਚ ਛੱਡਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟ ਗਿਆ। ਭਾਖੜਾ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1676.45 ਫੁੱਟ ‘ਤੇ ਪਹੁੰਚ ਗਿਆ ਜੋ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਡੈਮ ਤੋਂ ਟਰਬਾਈਨਾਂ ਤੇ ਫਲੱਡ ਗੇਟਾਂ ਰਾਹੀਂ 79195 ਕਿਊਸਿਕ ਪਾਣੀ ਛੱਡਿਆ ਗਿਆ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।
You may like
-
BBMB ਨੂੰ ਮਿਲੀ ਮੈਂਬਰ ਪਾਵਰ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
-
Brazil Flood: ਬ੍ਰਾਜ਼ੀਲ ‘ਚ ਹੜ੍ਹ ਕਾਰਨ 10 ਲੋਕਾਂ ਦੀ ਮੌ/ਤ, ਘਰਾਂ ‘ਚ ਵੜਿਆ ਪਾਣੀ, ਛੱਤਾਂ ‘ਤੇ ਫਸੇ ਲੋਕ : ਵੀਡੀਓ
-
PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ
-
ਪੰਜਾਬ ਵਾਸੀਆਂ ਲਈ ਰਾਹਤ ਦੀ ਖਬਰ! ਭਾਖੜਾ ਡੈਮ ਦੇ ਫਲੱਡ ਗੇਟ ਬੰਦ
-
ਤੀਜੀ ਵਾਰ ਹੜ੍ਹਾਂ ਦਾ ਖਤਰਾ! ਡੈਮਾਂ ‘ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਫਲੱਡ ਗੇਟ
-
ਹਿਮਾਚਲ ’ਚ ਮੀਂਹ ਪੈਣ ਨਾਲ ਡੈਮਾਂ ‘ਚ ਪਾਣੀ ਵਧਿਆ, ਫਿਰ ਖੋਲ੍ਹੇ ਜਾ ਸਕਦੇ ਫਲੱਡ ਗੇਟ