ਲੁਧਿਆਣਾ : ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਚਲੀ ਆ ਰਹੀ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ।
ਛਿੰਦਾ ਦੀ ਹਾਲਤ ‘ਚ ਸੁਧਾਰ ਨਾ ਹੋਣ ਕਰਕੇ ਅੱਜ ਕੁੱਝ ਸਮਾਂ ਪਹਿਲਾਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ।