Connect with us

ਪੰਜਾਬੀ

ਭੋਜਨ ਪ੍ਰੋਸੈਸਿੰਗ ਮਾਹਿਰਾਂ ਨੂੰ ਸਬਜ਼ੀਆਂ ਅਤੇ ਫ਼ਲਾਂ ਲਈ ਵਿਸ਼ੇਸ਼ ਪ੍ਰੋਜੈਕਟ ਹੋਇਆ ਹਾਸਲ

Published

on

Food processing experts get special projects for vegetables and fruits
ਲੁਧਿਆਣਾ : ਪੀ.ਏ.ਯੂ. ਦੇ ਕਾਲਜ ਆਫ ਐਗਰੀਕਲਚਰਲ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸਥਿਤ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮਾਹਿਰਾਂ ਡਾ. ਸੰਧਿਆ, ਡਾ. ਮਨਿੰਦਰ ਕੌਰ ਅਤੇ ਡਾ. ਗੁਰਵੀਰ ਕੌਰ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਸ਼ੇਸ਼ ਖੋਜ ਪ੍ਰੋਜੈਕਟ ਨਾਲ ਨਿਵਾਜ਼ਿਆ ਹੈ|
ਇਹ ਪ੍ਰੋਜੈਕਟ ਫਲਾਂ ਅਤੇ ਸਬਜੀਆਂ ਵਿੱਚ ਮਾਈਕ੍ਰੋਬਾਇਲ ਸੁਰੱਖਿਆ ਅਤੇ ਗੁਣਵੱਤਾ ਵਧਾਉਣ ਲਈ ਪਲਾਜਮਾ ਪ੍ਰਣਾਲੀ ਵਿਕਸਿਤ ਕਰਨ ਲਈ ਕਾਰਜ ਕਰੇਗਾ | ਇਸ ਪ੍ਰੋਜੈਕਟ ਵਿੱਚ ਕੁੱਲ 39.5 ਲੱਖ ਰੁਪਏ ਦੀ ਇਮਦਾਦ ਖੋਜ ਲਈ ਹਾਸਲ ਹੋਵੇਗੀ | ਬੀਤੇ ਦਿਨੀਂ ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੀ ਪ੍ਰੋਗਰਾਮ ਸਲਾਹਕਾਰ ਕਮੇਟੀ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ|
ਇਸ ਪ੍ਰੋਜੈਕਟ ਰਾਹੀਂ ਫਲਾਂ ਅਤੇ ਸਬਜੀਆਂ ਦੀ ਸੈਲਫ ਲਾਈਫ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਖਰਾਬ ਹੋਣ ਤੋਂ ਬਚਣ ਲਈ ਖੋਜ ਕੀਤੀ ਜਾਵੇਗੀ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਟੀ ਸੀ ਮਿੱਤਲ ਨੇ ਵਿਗਿਆਨੀਆਂ ਨੂੰ ਵਧਾਈ ਦਿੱਤੀ|

Facebook Comments

Trending