ਲੁਧਿਆਣਾ : ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਪ੍ਰਮੁੱਖ ਡਾ. ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਅਸਰ ਸਮਾਪਤ ਹੋ ਗਿਆ ਹੈ। ਪੰਜਾਬ ਵਿਚ ਮੰਗਲਵਾਰ ਤੋਂ ਪੰਜ ਦਿਨ ਤਕ ਮੌਸਮ ਸਾਫ਼ ਰਹੇਗਾ। ਸਵੇਰੇ ਨੌਂ ਤੋਂ ਦਸ ਵਜੇ ਤਕ ਲੋਕਾਂ ਨੂੰ ਕੋਹਰੇ ਅਤੇ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਮੌਸਮ ਵਿਭਾਗ ਦੇ ਮੁਤਾਬਕ ਵੱਧ ਤੋਂ ਵੱਧ ਤਾਪਮਾਨ 12.7 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ। ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜਿਹੜਾ ਆਮ ਤੋਂ ਪੰਜ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।