Connect with us

ਪੰਜਾਬ ਨਿਊਜ਼

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕ. ਤਲ ਕੇਸ, ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਵੱਡੀ ਰਾਹਤ

Published

on

ਚੰਡੀਗੜ੍ਹ : ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲੀ ਹੈ। ਰਾਜੋਆਣਾ ਨੂੰ ਹਾਈਕੋਰਟ ਤੋਂ ਪੈਰੋਲ ਮਿਲ ਚੁੱਕੀ ਹੈ। ਰਾਜੋਆਣਾ ਭਲਕੇ 20 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆ ਜਾਣਗੇ।ਅਦਾਲਤ ਨੇ ਰਾਜੋਆਣਾ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਦਿੱਤੀ ਹੈ। ਇਸ ਦੌਰਾਨ ਉਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਹਾਜ਼ਰੀ ਭਰਨਗੇ।ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜੋਆਣਾ ਨੂੰ ਭਲਕੇ ਆਪਣੇ ਪਿੰਡ ਵਿੱਚ ਹੋਣ ਵਾਲੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲੀਸ ਹਿਰਾਸਤ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਹਾਲ ਹੀ ਵਿੱਚ ਕੈਨੇਡਾ ਵਿੱਚ ਦਿਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਬੇਟੇ ਨੂੰ ਮਿਲਣ ਕੈਨੇਡਾ ਦੇ ਵਿਨੀਪੈਗ ਗਿਆ ਹੋਇਆ ਸੀ, 4 ਨਵੰਬਰ ਨੂੰ ਉਸ ਨੂੰ ਆਪਣੇ ਘਰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਇੱਕ-ਇੱਕ ਕਰਕੇ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਦੇ ਸਾਰੇ ਪਰਿਵਾਰਕ ਮੈਂਬਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਇਸ ਵੇਲੇ ਰਾਜੋਆਣਾ ਦੇ ਪਰਿਵਾਰ ਵਿੱਚ ਸਿਰਫ਼ ਉਸਦੇ ਦੋ ਭਤੀਜੇ (ਵੱਡੇ ਭਰਾ ਕੁਲਵੰਤ ਸਿੰਘ ਦੇ ਪੁੱਤਰ) ਰਵਨੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਹੀ ਬਚੇ ਹਨ।

Facebook Comments

Trending