ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਖਿਲਾਫ਼ ਬੋਲਣਾ ਮਹਿੰਗਾ ਪਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਧੀਮਾਨ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਧੀਮਾਨ ਨੇ ਰਾਜਾ ਵੜਿੰਗ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਦੱਸਿਆ।
ਜ਼ਿਕਰਯੋਗ ਹੈ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਜ਼ਬਤ ਕਰ ਕੇ ਸੁਰਖੀਆਂ ‘ਚ ਆਏ ਗਿੱਦੜਬਾਹਾ ਤੋਂ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਵੜਿੰਗ ਨੂੰ ਕਮਾਨ ਸੌਂਪੀ ਗਈ ਹੈ। ਪੰਜਾਬ ਕਾਂਗਰਸ ‘ਚ ਧੜੇਬੰਦੀ ਆਪਣੇ ਸਿਖਰ ’ਤੇ ਹੈ। ਇਸ ਕਾਰਨ ਪਾਰਟੀ ਨੂੰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ।