Connect with us

ਪੰਜਾਬ ਨਿਊਜ਼

ਸਾਬਕਾ DSP ਜਗਦੀਸ਼ ਭੋਲਾ ਆਇਆ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ

Published

on

ਬਠਿੰਡਾ: ਸਾਬਕਾ ਡੀਐਸਪੀ ਜਗਦੀਸ਼ ਦੇ ਪਿਤਾ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਾਬਕਾ ਡੀਐਸਪੀ ਜਗਦੀਸ਼ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਨ ਸਾਬਕਾ ਡੀਐਸਪੀ ਨੂੰ ਉਨ੍ਹਾਂ ਦੇ ਪਿਤਾ ਦੇ ਅੰਤਿਮ ਦਰਸ਼ਨਾਂ ਲਈ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਡੀਐਸਪੀ ਜਗਦੀਸ਼ ਨੂੰ ਬਠਿੰਡਾ ਦੇ ਪਿੰਡ ਰਾਏਕਲਾਂ ਵਿਖੇ ਲਿਆਂਦਾ ਗਿਆ ਸੀ।

ਇਸ ਦੌਰਾਨ ਜਗਦੀਸ਼ ਭੋਲਾ ਨੇ ਦੱਸਿਆ ਕਿ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਜੇਕਰ ਨਸ਼ਾ ਤਸਕਰੀ ਦੇ ਮਾਮਲੇ ‘ਚ ਪਾਇਆ ਗਿਆ ਤਾਂ ਮੈਨੂੰ ਫਾਂਸੀ ‘ਤੇ ਲਟਕਾ ਦਿੱਤਾ ਜਾਵੇ। ਮੇਰੇ ਨਾਲ ਸਿਆਸਤ ਖੇਡੀ ਗਈ ਹੈ। ਇਸ ਮਾਮਲੇ ਵਿੱਚ ਮੇਰੇ ਨਾਲ ਜੇਲ੍ਹ ਵਿੱਚ ਬੰਦ ਸਾਰੇ ਲੋਕ ਬਾਹਰ ਆ ਚੁੱਕੇ ਹਨ ਅਤੇ ਮੈਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਜਗਦੀਸ਼ ਭੋਲੇ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਸੀ। ਜਗਦੀਸ਼ ਦੇ ਪਿਤਾ ਦੀ 24 ਜੁਲਾਈ ਨੂੰ ਮੌਤ ਹੋ ਗਈ ਸੀ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਖੁਲਾਸੇ ਨਾਲ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਅਤੇ ਸੂਬੇ ਦੇ ਕਈ ਆਗੂਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ 25 ਲੋਕਾਂ ਨੂੰ ਸਜ਼ਾ ਸੁਣਾਈ ਸੀ।

 

Facebook Comments

Trending