Connect with us

ਅਪਰਾਧ

ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹੋਰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਅਦਾਲਤ ‘ਚ ਸੁਰੱਖਿਆ ਸਖ਼ਤ

Published

on

Former Ludhiana MLA Simarjit Bains sent to police remand for another 2 days, security in the court is tight

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਵਿਧਾਇਕ ਬੈਂਸ ਨੂੰ ਦੋ ਹੋਰ ਮਾਮਲਿਆਂ ‘ਚ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸਵੇਰੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ। ਬੈਂਸ ਸਮਰਥਕਾਂ ਨੇ ਅਦਾਲਤ ‘ਚ ਇਕੱਠੇ ਹੋਣ ਦਾ ਐਲਾਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਦਰਜ ਬਲਾਤਕਾਰ ਦੇ ਮਾਮਲੇ ਵਿਚ ਬੈਂਸ ਨੇ ਸੋਮਵਾਰ ਨੂੰ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਨੇ ਉਸ ਨੂੰ 3 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ। ਇਸ ਦੌਰਾਨ ਪੁਲਸ ਨੇ ਔਰਤ ਨੂੰ ਚੈਟ ਕਰਨ ਤੇ ਫੋਨ ਕਰਨ ਲਈ ਵਰਤਿਆ ਜਾਣ ਵਾਲਾ ਮੋਬਾਇਲ ਬੈਂਸ ਕੋਲੋਂ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਪਰ ਫਿਲਹਾਲ ਪੁਲਸ ਦੇ ਹੱਥ ਕੁਝ ਨਹੀਂ ਲੱਗਾ।

Facebook Comments

Trending