ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ।