Connect with us

ਪੰਜਾਬੀ

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Published

on

Former Punjab Minister Bharat Bhushan Ashu did not get relief from the High Court

ਚੰਡੀਗੜ੍ਹ/ ਲੁਧਿਆਣਾ : ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।

ਇਸ ‘ਤੇ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਲਹਾਲ ਬਿਨਾ ਕੋਈ ਰਾਹਤ ਦਿੱਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘਪਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।

ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।

Facebook Comments

Trending