Connect with us

ਕਰੋਨਾਵਾਇਰਸ

ਕੋਰੋਨਾ ਤੋਂ ਪ੍ਰਭਾਵਿਤ 4 ਨਵੇਂ ਮਾਮਲੇ ਸਾਹਮਣੇ ਆਏ

Published

on

Four new cases of corona have been reported

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਦਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ ਸਿਰਫ 4 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 3 ਜਣਿਆਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਹੈ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 107398 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ ਪਿਛਲੇ ਦਿਨ ਵਾਲੀ 97.89 ਫੀਸਦੀ ਹੀ ਹੈ। ਜ਼ਿਲ੍ਹੇ ‘ਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 2277, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1125 ਹੀ ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ।

ਅੱਜ ਲੁਧਿਆਣਾ ‘ਚ 3202 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 36 ਮਰੀਜ਼ ਐਕਟਿਵ ਹਾਲਤ ‘ਚ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ 2 ਮਰੀਜ਼ ਹਨ ਜੋ ਐਕਟਿਵ ਹਾਲਤ ਵਿਚ ਹਨ। ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 32 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦ ਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 3 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜਦਕਿ 1 ਮਰੀਜ਼ ਸਰਕਾਰੀ ਹਸਤਪਾਲ ਵਿਚ ਦਾਖਲ ਹੈ | ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ 2 ਹੋਰ ਮਰੀਜ਼ ਹਨ, ਜੋ ਸ਼ਹਿਰ ਦੇ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ।

Facebook Comments

Trending