Connect with us

ਪੰਜਾਬੀ

ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ

Published

on

Free cataract surgery will be performed on people suffering from cataracts

ਲੁਧਿਆਣਾ : ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਦੇ ਤਹਿਤ ਬਲਾਕ ਸਾਹਨੇਵਾਲ ਵਿਚ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਨਮ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਕੇ ਕੀਤਾ ਜਾਣਗੇ।

ਇਸ ਸਮੇਂ ਐੱਸਐੱਮਓ ਗੋਇਲ ਵੱਲੋਂ ਇਹ ਵੀ ਕਿਹਾ ਗਿਆ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ, ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ।

ਇਸ ਸਮੇਂ ਬੀਈਈ ਜਸਬੀਰ ਸਿੰਘ ਖੰਨਾ ਅਤੇ ਅਪਥਾਲਮਿਕ ਅਫ਼ਸਰ ਸਰਿਤਾ ਨੇ ਦੱਸਿਆ ਦਸੰਬਰ ਮਹੀਨੇ ਵਿਚ ਹਰੇਕ ਤਹਿਸੀਲ ਵਿਚ ਘੱਟੋ-ਘੱਟ ਇਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤਕ ਜਾਰੀ ਰਹੇਗੀ। ਉਨ੍ਹਾਂ ਬਲਾਕ ਸਾਹਨੇਵਾਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ ।

Facebook Comments

Trending