ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ਬੀ.ਏ ਅਤੇ ਬੀ. ਕਾਮ ਭਾਗ ਪਹਿਲਾ ਦੀਆਂ ਵਿਦਿਆਰਥਣਾ ਦੇ ਲਈ ਫਰੈਸ਼ਰ ਪਾਰਟੀ ਦੇ ਨਾਲ ਪ੍ਰਤਿਭਾ ਖੋਜ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਵਿਦਿਆਰਥਣਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਆਰੀਆ ਪਰੰਪਰਾਵਾਂ ਅਨੁਸਾਰ ਸਭ ਤੋਂ ਪਹਿਲਾਂ ਪਵਿੱਤਰ ਜੋਤੀ ਦੇ ਪ੍ਰਜਵਲਨ ਨਾਲ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ।
ਪ੍ਰਤਿਭਾ ਖੋਜ ਮੁਕਾਬਲੇ ਦੋਰਾਨ ਵਿਦਿਆਰਥਣਾਂ ਨੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਪ੍ਰੋਗਰਾਮ ਵਿੱਚ ਹਾਜ਼ਰ ਮਹਿਮਾਨਾਂ ਦਾ ਮਨ ਮੋਹਿਆ। ਵਿਦਿਆਰਥਣਾਂ ਨੇ ਗਣੇਸ਼ ਬੰਦਨਾ, ਗੀਤ,ਡਾਂਸ, ਭੰਗੜੇ ਅਤੇ ਹੋਰ ਗਤੀਵਿਧੀਆਂ ਰਾਹੀਂ ਸਮੇਂ ਨੂੰ ਬੰਨ੍ਹ ਲਿਆ। ਪ੍ਰਤਿਭਾ ਖੋਜ ਮੁਕਾਬਲੇ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਦੁਆਰਾ ਕੀਤੀ ਮਾਡਲਿੰਗ ਰਹੀ। ਮਾਡਲਿੰਗ ਦੇ ਸਾਰੇ ਪੜਾਵਾਂ ਨੂੰ ਪਾਰ ਕਰਕੇ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਰੀਆ ਦੇ ਸਿਰ ਮਿਸ ਫਰੈਸ਼ਰ ਦਾ ਤਾਜ ਸਜਿਆ।
ਇਸ ਮੌਕੇ ਹਾਜ਼ਰ ਆਰੀਆ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸ਼ਾ ਸ਼ਰਮਾ ਨੇ ਵਿਦਿਆਰਥਣਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਵਿੱਖ ਵਿੱਚ ਵੀ ਇਸੇ ਉਤਸ਼ਾਹ ਨਾਲ ਹਰ ਗਤੀਵਿਧੀ ਵਿਚ ਭਾਗ ਲੈਣ ਲਈ ਪ੍ਰੇਰਿਆ। ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਕਾਲਜ ਵਿੱਚ ਜੀ ਆਇਆਂ ਆਖਿਆ ਅਤੇ ਭਵਿੱਖ ਵਿਚ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਆ ।