ਲੁਧਿਆਣਾ : ਖ਼ੁਰਾਕ ਸਪਲਾਈ ਵਿਭਾਗ ਦੇ ਡੀ.ਐਫ.ਸੀ. ਪੱਛਮੀ ਸੁਰਿੰਦਰ ਕੁਮਾਰ ਬੇਰੀ ਨੇ ਕਿਹਾ ਕਿ ਖਪਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦਫ਼ਤਰ ਵਿਚ ਕੰਮਕਾਜ ਸਬੰਧੀ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵੰਡ ਪ੍ਰਣਾਲੀ ‘ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਖਪਤਕਾਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਬੇਰੀ ਨੇ ਕਿਹਾ ਕਿ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੋਕਣ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਿਲੰਡਰ ਅਤੇ ਹੋਰ ਸਮਾਨ ਕਬਜੇ ਵਿਚ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਤੇ ਵੀ ਨਿਯਮਾਂ ਦੀ ਉਲੰਘਣਾ ਨਾ ਹੋਵੇ ਅਤੇ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ।