Connect with us

ਪੰਜਾਬੀ

ਗਲਾਡਾ ਵਲੋਂ ਲੁਧਿਆਣਾ-ਧਾਦਰਾ ਰੋਡ ‘ਤੇ ਚਾਰ ਨਾਜਾਇਜ਼ ਕਾਲੋਨੀਆਂ ‘ਤੇ ਕਾਰਵਾਈ

Published

on

Galada action on four illegal colonies on Ludhiana-Dhadra road

ਲੁਧਿਆਣਾ :  ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਦੋ ਪਿੰਡਾਂ ਧਾਂਦਰਾ ਅਤੇ ਮਹਿਮੂਦਪੁਰਾ ਵਿੱਚ ਚਾਰ ਨਾਜਾਇਜ਼ ਕਾਲੋਨੀਆਂ ਨੂੰ ਢਾਹ ਢੇਰੀ ਕੀਤਾ ਗਿਆ। ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਪੀ.ਏ.ਪੀ.ਆਰ. ਐਕਟ 1995 (ਸੋਧਿਆ-2014) ਦੀ ਧਾਰਾ 39 ਤਹਿਤ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅਸਟੇਟ ਅਫ਼ਸਰ (ਰੈਗੂਲੇਟਰੀ) ਗਲਾਡਾ ਡਾ. ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਡਿਮੋਲੇਸ਼ਨ ਟੀਮ ਨੇ ਅਣ-ਅਧਿਕਾਰਤ ਕਲੋਨੀ ਨੂੰ ਢਾਹੁਣ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਅਣ-ਅਧਿਕਾਰਿਤ ਕਲੋਨੀਆਂ ‘ਤੇ ਕਾਰਵਾਈ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ।

ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਵੱਲੋਂ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਮੁਹੱਈਆ ਨਹੀਂ ਕਰਵਾਈ ਜਾਵੇਗੀ।

Facebook Comments

Trending