ਲੁਧਿਆਣਾ : ਪੁਲਸ ਨੇ ਲੁੱਟ ਦੀ ਯੋਜਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਇੱਕ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ-6 ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸਿਮਰਨ ਵਰਮਾ ਵਜੋਂ ਹੋਈ ਹੈ ਜਦੋਂ ਕਿ ਫਰਾਰ ਮੁਲਜ਼ਮ ਤਰੁਣ ਕੁਮਾਰ, ਕ੍ਰਿਸ਼ ਅਤੇ ਅਜੇ ਕੁਮਾਰ ਹਨ।
ਏ.ਐਸ.ਆਈ ਗੁਰਜਿੰਦਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਖਾਲੀ ਪਏ ਪਲਾਟ ‘ਚ ਕੁਝ ਨੌਜਵਾਨ ਲੁੱਟ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਪੁਲਸ ਪਾਰਟੀ ਨਾਲ ਛਾਪੇਮਾਰੀ ਕੀਤੀ ਗਈ ਅਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਬਾਕੀ ਫਰਾਰ ਹੋ ਗਏ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਇੱਕ ਬਾਈਕ, ਦੋ ਮੋਬਾਈਲ ਫ਼ੋਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ।