ਅਪਰਾਧ

ਪੁਲਿਸ ਨੇ ਫੜਿਆ ਵਿੱਕੀ ਗੌਂ.ਡਰ ਗੈਂ.ਗ ਦਾ ਗੈਂ/ਗਸਟਰ, ਹਥਿ/ਆਰਾਂ ਸਮੇਤ ਗ੍ਰਿਫਤਾਰ

Published

on

ਜਲੰਧਰ : ਪੰਜਾਬ ਪੁਲਸ ਨੇ ਗੈਂਗਸਟਰਾਂ ਖਿਲਾਫ ਚਲਾਈ ਵੱਡੀ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਵਿੱਕੀ ਗੌਂਡਰ ਦੇ ਇਕ ਮੈਂਬਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਨਵੀਨ ਸੈਣੀ ਉਰਫ਼ ਚਿੰਟੂ ਵਜੋਂ ਹੋਈ ਹੈ, ਜੋ ਕਰੀਬ 9 ਮਹੀਨਿਆਂ ਤੋਂ ਫਰਾਰ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਧਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨਵੀਨ ਸੈਣੀ ਉਰਫ ਚਿੰਟੂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਚਿੰਟੂ ਪਿਛਲੇ 9 ਮਹੀਨਿਆਂ ਤੋਂ ਫਰਾਰ ਸੀ, ਜਿਸ ਕੋਲੋਂ 5 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਇਹ ਗਿਰੋਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਵਰਗੇ ਕਈ ਅਪਰਾਧਾਂ ਵਿੱਚ ਸ਼ਾਮਲ ਹੈ। ਚਿੰਟੂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

 

Facebook Comments

Trending

Copyright © 2020 Ludhiana Live Media - All Rights Reserved.