Connect with us

ਅਪਰਾਧ

ਇੰਸਟਾਗ੍ਰਾਮ ‘ਤੇ ਪੁਲਿਸ ਨੂੰ ਚੁਣੌਤੀ ਦੇਣ ਵਾਲਾ ਗੈਂ/ਗਸਟਰ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ

Published

on

ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦੇਣ ਵਾਲੇ ਗੈਂਗਸਟਰ ਸਾਗਰ ਨਿਊਟਨ ਨੂੰ ਪੁਲਿਸ ਨੇ ਫੜ ਲਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਫੜ ਲਿਆ। ਸੂਤਰਾਂ ਅਨੁਸਾਰ ਉਸ ਕੋਲੋਂ ਵੱਡੀ ਗਿਣਤੀ ਵਿਚ ਹਥਿਆਰ ਵੀ ਬਰਾਮਦ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਜਲਦ ਹੀ ਪੁਲਿਸ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ‘ਚ ਵੱਡੇ ਖੁਲਾਸੇ ਕਰ ਸਕਦੇ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਕਤ ਗੈਂਗਸਟਰ ਸਾਗਰ ਨਿਊਟਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲੁਧਿਆਣਾ ਪੁਲਸ ਨੂੰ ਚੈਲੇਂਜ ਕੀਤਾ ਸੀ, ਜਿਸ ਤੋਂ ਬਾਅਦ ਪੁਲਸ ਉਸ ਦੀ ਭਾਲ ਕਰ ਰਹੀ ਸੀ। ਦੁੱਗਰੀ ਇਲਾਕੇ ‘ਚ ਘਰ ‘ਚ ਦਾਖਲ ਹੋ ਕੇ ਪਰਿਵਾਰ ‘ਤੇ ਹੋਏ ਹਮਲੇ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਗੈਂਗਸਟਰ ਸਾਗਰ ਨਿਊਟਰਨ ਅਤੇ ਉਸ ਦੇ ਸਾਥੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਸੋਮਵਾਰ ਨੂੰ ਗੈਂਗਸਟਰ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕਰਕੇ ਲੁਧਿਆਣਾ ਪੁਲਸ ਨੂੰ ਚੁਣੌਤੀ ਦਿੱਤੀ ਸੀ।

ਉਸ ਨੇ ਕਿਹਾ ਸੀ ਕਿ ਲੁਧਿਆਣਾ ਪੁਲਸ ਉਸ ਦੇ ਦਿੱਲੀ ਫਲੈਟ ‘ਤੇ ਗਈ ਸੀ ਅਤੇ ਉਸ ਦੀ ਪਤਨੀ ਅਤੇ ਬੇਟੀ ਨੂੰ ਆਪਣੇ ਨਾਲ ਲੈ ਕੇ ਗਈ ਸੀ ਪਰ ਮੈਂ ਲੁਧਿਆਣਾ ‘ਚ ਹਾਂ, ਪੁਲਸ ਮੇਰੀ ਪਤਨੀ ਨੂੰ ਨਾਜਾਇਜ਼ ਤੰਗ ਕਰ ਰਹੀ ਹੈ। ਉਸ ‘ਤੇ ਵੀ ਝੂਠਾ ਕੇਸ ਦਰਜ ਕੀਤਾ ਗਿਆ ਹੈ।

ਗੈਂਗਸਟਰ ਨੇ ਕਿਹਾ ਸੀ ਕਿ ਜੇਕਰ ਪੁਲਿਸ ਉਸ ਦੀ ਪਤਨੀ ਨੂੰ ਛੱਡ ਦੇਵੇਗੀ ਤਾਂ ਉਹ ਆਤਮ ਸਮਰਪਣ ਕਰਨ ਲਈ ਤਿਆਰ ਹੈ, ਪਰ ਜੇਕਰ ਉਸ ਦਾ ਨਾਮ ਸਾਹਮਣੇ ਆਇਆ ਤਾਂ ਉਹ ਹਥਿਆਰ ਲੈ ਕੇ ਆਵੇਗਾ ਅਤੇ ਕਿਸੇ ਨੂੰ ਵੀ ਨਹੀਂ ਬਖਸ਼ੇਗਾ। ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਯੂਪੀ ਤੋਂ ਇਸ ਗੈਂਗਸਟਰ ਨੂੰ ਫੜਿਆ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

Facebook Comments

Trending