– ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰਾਂ ‘ਤੇ ਕੀਤਾ ਜਾ ਸਕਦਾ ਹੈ ਰਾਬਤਾ
ਲੁਧਿਆਣਾ, 13 – ਲੋਕ ਸਭਾ ਚੋਣਾਂ-2024 ਤਹਿਤ ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਅਬਜ਼ਰਵਰ ਭਲਕੇ 13 ਮਈ, ਨੂੰ ਲੁਧਿਆਣਾ ਪੁੱਜਣਗੇ ਜਿਨ੍ਹਾਂ ਵਿੱਚ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਸ਼ਾਮਲ ਹਨ।
ਜਨਰਲ ਅਬਜ਼ਰਵਰ ਦਿਵਿਆ ਮਿੱਤਲ ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅੰਤਰਰਾਸ਼ਟਰੀ ਗੈਸਟ ਹਾਊਸ ਵਿਖੇ ਠਹਿਰਨਗੇ।
ਕੋਈ ਵੀ ਵਿਅਕਤੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਸ਼ਿਕਾਇਤ ਲਈ ਜਨਰਲ ਅਬਜ਼ਰਵਰ ਨਾਲ ਮੋਬਾਇਲ ਨੰਬਰ 78142-11934 ‘ਤੇ ਸੰਪਰਕ ਕਰ ਸਕਦਾ ਹੈ।
ਇਸੇ ਤਰ੍ਹਾਂ ਕੋਈ ਵੀ ਯੋਗ ਨਾਗਰਿਕ ਜੋ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ, ਪਰ ਉਹ ਖ਼ਤਰਾ ਮਹਿਸੂਸ ਕਰਦਾ ਹੈ ਜਾਂ ਕਿਸੇ ਹੀਲੇ ਉਸਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਹ ਪੁਲਿਸ ਅਬਜ਼ਰਵਰ ਦੇ ਭਲਕੇ 13 ਮਈ ਨੂੰ ਲੁਧਿਆਣਾ ਪਹੁੰਚਣ ਤੋਂ ਬਾਅਦ ਸਿੱਧੇ ਤੌਰ ‘ਤੇ ਮੋਬਾਈਲ ਨੰਬਰ 78886-65832 ‘ਤੇ ਸੰਪਰਕ ਕਰ ਸਕਦਾ ਹੈ। ਪੁਲਿਸ ਅਬਜ਼ਰਵਰ, ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਉਪਲੱਬਧ ਹੋਣਗੇ ਜਿੱਥੇ ਕੋਈ ਵੀ ਵਿ