ਲੋਕ ਸਿਹਤ ਬਣਾਉਣ ਲਈ ਗਾਂ ਜਾਂ ਮੱਝ ਦਾ ਦੁੱਧ ਪੀਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਗਾਂ ਅਤੇ ਮੱਝ ਦੇ ਦੁੱਧ ਨਾਲੋਂ ਬੱਕਰੀ ਦਾ ਦੁੱਧ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਹੁੰਦਾ ਹੈ।
ਬੱਕਰੀ ਦੇ ਦੁੱਧ ਵਿੱਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਕਿ ਦਿਲ ਲਈ ਖਾਸ ਤੌਰ ‘ਤੇ ਫਾਇਦੇਮੰਦ ਮੰਨੀ ਜਾਂਦੀ ਹੈ। ਮੈਗਨੀਸ਼ੀਅਮ ਦਿਲ ਦੀ ਧੜਕਣ ਨੂੰ ਠੀਕ ਰੱਖਣ ਵਿੱਚ ਮਦਦਗਾਰ ਹੁੰਦਾ ਹੈ। ਇਸ ਤੋਂ ਇਲਾਵਾ ਡਾਕਟਰਾਂ ਮੁਤਾਬਕ ਇਸ ਵਿੱਚ ਲੋਅ ਕੋਲੈਸਟ੍ਰੋਲ ਹੁੰਦਾ ਹੈ। ਬੱਕਰੀ ਦੇ ਦੁੱਧ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਤੁਹਾਡੇ ਸਰੀਰ ਦੀ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।
ਬੱਕਰੀ ਦਾ ਦੁੱਧ ਆਸਾਨੀ ਨਾਲ ਪੱਚ ਜਾਂਦਾ ਹੈ। ਬੱਕਰੀ ਦੇ ਦੁੱਧ ਵਿੱਚ ਪਾਇਆ ਜਾਣ ਵਾਲਾ ਪ੍ਰੋਟੀਨ ਗਾਂ ਦੇ ਦੁੱਧ ਵਿੱਚ ਪਾਏ ਜਾਣ ਵਾਲੇ ਪ੍ਰੋਟੀਨ ਨਾਲੋਂ ਤੇਜ਼ੀ ਨਾਲ ਹਜ਼ਮ ਹੁੰਦਾ ਹੈ। ਇਸ ਵਿੱਚ ਲੈਕਟੋਜ਼ ਘੱਟ ਹੁੰਦਾ ਹੈ। ਇਹ ਪੇਟ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਹ ਹੱਡੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਕਿਉਂਕਿ ਇਸ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਵਿੱਚ ਮੈਗਨੀਸ਼ੀਅਮ ਅਤੇ ਫਾਸਫੋਰਸ ਵੀ ਹੁੰਦਾ ਹੈ। ਇਹ ਸਾਰੇ ਤੱਤ ਹੱਡੀਆਂ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ।
ਬੱਕਰੀ ਦਾ ਦੁੱਧ ਸਰੀਰ ਦੇ ਵਿਕਾਸ ਦੇ ਨਾਲ-ਨਾਲ ਦਿਮਾਗ ਦੇ ਵਿਕਾਸ ਨੂੰ ਵੀ ਵਧਾਉਂਦਾ ਹੈ । ਇਸ ਵਿਚ ਲਿਨੋਲਿਕ ਐਸਿਡ ਪਾਇਆ ਜਾਂਦਾ ਹੈ। ਲਿਨੋਲੀਕ ਐਸਿਡ ਦਿਮਾਗ ਦੇ ਵਿਕਸਿਤ ਹੋਣ ਵਿੱਚ ਮਦਦ ਕਰਦਾ ਹੈ। ਇਹ ਚਿੰਤਾ ਨੂੰ ਦੂਰ ਕਰਨ ਵਿਚ ਵੀ ਮਦਦ ਕਰਦਾ ਹੈ । ਬੱਕਰੀ ਦਾ ਦੁੱਧ ਵਿਟਾਮਿਨ ਏ ਦਾ ਉੱਚ ਸਰੋਤ ਹੈ। ਜੇਕਰ ਇਸ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਮੋਤੀਆਬਿੰਦ ਵਰਗੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।