ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਵਿਭਾਗ ਵਲੋਂ 6 ਜੂਨ ਤੋਂ 13 ਜੂਨ 2022 ਤੱਕ ਇਕ ਹਫ਼ਤੇ ਦਾ ਬੱਕਰੀ ਪਾਲਣ ਸੰਬੰਧੀ ਸਿਖਲਾਈ ਕੋਰਸ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਸਿਲਸਿਲੇ ਤਹਿਤ ਕਰਵਾਇਆ ਜਾ ਰਿਹਾ ਹੈ |
ਵਿਭਾਗ ਮੁਖੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਿਸਾਨਾਂ ਨੂੰ ਬੱਕਰੀਆਂ ਦੀ ਸਿਹਤ ਸਾਰਾ ਸਾਲ ਠੀਕ ਰੱਖਣ ਲਈ ਸਿੱਖਿਅਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਲਈ ਚੰਗੇ ਢਾਰੇ ਤੇ ਖ਼ੁਰਾਕ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਜਾਏਗੀ ਕਿਉਂਕਿ ਬੱਕਰੀ ਪਾਲਣ ਨਾਲ ਲੱਖਾਂ ਲੋਕ ਜੁੜੇ ਹੋਏ ਹਨ ਤੇ ਇਹ ਕੌਮੀ ਭੋਜਨ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ |