ਪੰਜਾਬ ‘ਚ ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਵੀਰਵਾਰ ਨੂੰ ਪੰਜਾਬ ‘ਚ 24 ਕੈਰੇਟ ਸੋਨੇ ਦੀ ਕੀਮਤ 78,600 ਰੁਪਏ ਦਰਜ ਕੀਤੀ ਗਈ, ਜਦੋਂ ਕਿ ਪਹਿਲਾਂ ਇਹ 77,800 ਰੁਪਏ ਸੀ।ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ ਅੱਜ 73,100 ਰੁਪਏ ਹੈ ਜਦੋਂ ਕਿ ਪਹਿਲਾਂ ਇਹ 72,350 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ ਅੱਜ 23 ਕਿਲੋ ਚਾਂਦੀ 76,640 ਦਰਜ ਕੀਤੀ ਗਈ ਜਦੋਂ ਕਿ ਪਹਿਲਾਂ ਇਹ 75,860 ਦਰਜ ਕੀਤੀ ਗਈ ਸੀ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਸੋਨੇ-ਚਾਂਦੀ ਦੇ ਰੇਟ ਕੀ ਹੋਣਗੇ।
ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ
ਗੋਲਡਮੈਨ ਸਾਕਸ ਦਾ ਕਹਿਣਾ ਹੈ ਕਿ ਟਰੰਪ ਪ੍ਰਸ਼ਾਸਨ ਅਤੇ ਵਧਦੇ ਵਪਾਰਕ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਅਮਰੀਕਾ ਦੀ ਵਿੱਤੀ ਹਾਲਤ ਨੂੰ ਲੈ ਕੇ ਵਧਦੀ ਚਿੰਤਾ ਵੀ ਸੋਨੇ ਦੀਆਂ ਕੀਮਤਾਂ ਨੂੰ ਸਹਾਰਾ ਦੇ ਸਕਦੀ ਹੈ। ਮੌਜੂਦਾ ਸਮੇਂ ‘ਚ ਸੋਨੇ ਦੀ ਕੀਮਤ 2,589 ਡਾਲਰ ਪ੍ਰਤੀ ਔਂਸ ਹੈ, ਜੋ ਪਿਛਲੇ ਮਹੀਨੇ ਦੇ ਮੁਕਾਬਲੇ ਘੱਟ ਹੈ।
ਮਿਸਡ ਕਾਲ ਕਰਕੇ ਚੈੱਕ ਕਰੋ
ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। 22 ਕੈਰੇਟ ਅਤੇ 18 ਕੈਰੇਟ ਸੋਨੇ ਦੀ ਕੀਮਤ ਜਾਣਨ ਲਈ ਤੁਸੀਂ 8955664433 ‘ਤੇ ਮਿਸ ਕਾਲ ਕਰ ਸਕਦੇ ਹੋ।