ਪੰਜਾਬ ਨਿਊਜ਼

ਹਵਾਈ ਯਾਤਰੀਆਂ ਲਈ ਖੁਸ਼ਖਬਰੀ, ਅਪ੍ਰੈਲ ਵਿੱਚ ਹੋਵੇਗੀ ਇਹ ਉਡਾਣ ਸ਼ੁਰੂ

Published

on

ਅੰਮ੍ਰਿਤਸਰ: ਅਲਾਇੰਸ ਏਅਰ ਕੰਪਨੀ ਅਪ੍ਰੈਲ ਮਹੀਨੇ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਉਡਾਣਾਂ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਨਸੂਰੀ ਜਾਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਫਿਲਹਾਲ ਉਡਾਣਾਂ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੰਪਨੀ ਦਿਨ ਵਿੱਚ ਦੋ ਵਾਰ ਫਲਾਈਟ ਚਲਾਏਗੀ। ਇਸ ਲਈ ਕੇਂਦਰੀ ਮਨਜ਼ੂਰੀ ਪਹਿਲਾਂ ਹੀ ਮਿਲ ਚੁੱਕੀ ਸੀ। ਦੇਹਰਾਦੂਨ-ਅੰਮ੍ਰਿਤਸਰ ਹਵਾਈ ਸੇਵਾ ਦੀ ਉਡਾਣ ਅੰਮ੍ਰਿਤਸਰ ਤੋਂ ਦੁਪਹਿਰ 12 ਵਜੇ ਉਡਾਣ ਭਰੇਗੀ ਅਤੇ ਦੁਪਹਿਰ 1:10 ਵਜੇ ਦੇਹਰਾਦੂਨ ਪਹੁੰਚੇਗੀ। ਇਸੇ ਤਰ੍ਹਾਂ ਦੇਹਰਾਦੂਨ ਤੋਂ ਅੰਮ੍ਰਿਤਸਰ ਲਈ ਉਡਾਣ ਦੁਪਹਿਰ 1:35 ‘ਤੇ ਉਡਾਣ ਭਰੇਗੀ ਅਤੇ ਦੁਪਹਿਰ 2:45 ‘ਤੇ ਅੰਮ੍ਰਿਤਸਰ ਪਹੁੰਚੇਗੀ।

Facebook Comments

Trending

Copyright © 2020 Ludhiana Live Media - All Rights Reserved.