Connect with us

ਪੰਜਾਬ ਨਿਊਜ਼

ਪੰਜਾਬੀਆਂ ਲਈ ਖੁਸ਼ਖਬਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਕੀਤਾ ਐਲਾਨ

Published

on

ਚੰਡੀਗੜ੍ਹ : ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ‘ਤੇ ਸੁਵਿਧਾ ਕੇਂਦਰ ਸ਼ੁਰੂ ਕੀਤਾ ਹੈ। ਯਾਤਰੀਆਂ ਲਈ ਮਦਦ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਰਕੇ ਯਾਤਰੀ ਕਿਸੇ ਵੀ ਸਮੇਂ ਮਦਦ ਲੈ ਸਕਦੇ ਹਨ।

ਇਸ ਸਬੰਧੀ ਸੀ.ਐਮ. ਮਾਨ ਨੇ ਟਵੀਟ ਕੀਤਾ, ”ਮੈਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਅਸੀਂ ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਪੰਜਾਬ ਹੈਲਪ ਸੈਂਟਰ ਖੋਲ੍ਹਣ ਜਾ ਰਹੇ ਹਾਂ ਅਤੇ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਅਸੀਂ ਇਸ ਨੂੰ ਪੰਜਾਬੀਆਂ ਨੂੰ ਸਮਰਪਿਤ ਕਰਨ ਜਾ ਰਹੇ ਹਾਂ। ਉਮੀਦ ਹੈ ਕਿ ਇਸ ਸਾਡੀ ਸਰਕਾਰ ਦੀ ਪਹਿਲਕਦਮੀ ਨਾਲ ਪੰਜਾਬੀਆਂ ਅਤੇ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਘਟਣਗੀਆਂ।ਤੁਹਾਨੂੰ ਦੱਸ ਦੇਈਏ ਕਿ IGI ਹਵਾਈ ਅੱਡੇ ਦੇ ਟਰਮੀਨਲ 3 ‘ਤੇ ਪੰਜਾਬੀਆਂ ਲਈ ਸੁਵਿਧਾ ਕੇਂਦਰ ਸਥਾਪਿਤ ਕੀਤਾ ਗਿਆ ਹੈ, ਇੱਥੇ ਪੰਜਾਬ ਦੇ ਯਾਤਰੀ, ਪ੍ਰਵਾਸੀ ਭਾਰਤੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਚੀਜ਼ਾਂ ਵਿੱਚ ਸਹਾਇਤਾ ਪ੍ਰਾਪਤ ਕਰ ਸਕਣਗੇ।

Facebook Comments

Trending