Connect with us

ਪੰਜਾਬ ਨਿਊਜ਼

ਪੰਜਾਬ ਦੇ 10ਵੀਂ-12ਵੀਂ ਪਾਸ ਨੌਜਵਾਨਾਂ ਲਈ ਖੁਸ਼ਖਬਰੀ, 10ਵੀਂ ਤੱਕ ਕਰੋ ਇਹ ਕੰਮ

Published

on

ਫਾਜ਼ਿਲਕਾ: ਪੰਜਾਬ ਦੇ 10ਵੀਂ ਅਤੇ 12ਵੀਂ ਪਾਸ ਨੌਜਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੈਡਮ ਵੈਸ਼ਾਲੀ ਨੇ ਦੱਸਿਆ ਕਿ ਅਗਨੀਵੀਰ ਸੈਨਾ ਭਰਤੀ ਰੈਲੀ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਆਧਾਰਿਤ ਲਿਖਤੀ ਪ੍ਰੀਖਿਆ ਜੂਨ 2025 ਵਿੱਚ ਹੋਵੇਗੀ।ਇਸ ਵਾਰ ਪ੍ਰੀਖਿਆ ਪੰਜਾਬੀ ਭਾਸ਼ਾ ਵਿੱਚ ਹੋਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਨੌਜਵਾਨ ਜੋ ਅਗਨੀਵੀਰ ਫ਼ੌਜ ‘ਚ ਭਰਤੀ ਹੋਣਾ ਚਾਹੁੰਦੇ ਹਨ, ਉਹ www.joinindianarmy.nic.in ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸੀ-ਪਿਟ ਕੈਂਪ, ਹੁਕਮ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਜਲਦੀ ਤੋਂ ਜਲਦੀ ਰਿਪੋਰਟ ਕਰ ਸਕਦੇ ਹਨ। ਸੀ-ਪਾਈਟ ਕੈਂਪ, ਹੁਕਮ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੇ ਨੌਜਵਾਨ ਆਨਲਾਈਨ ਅਪਲਾਈ ਦੀ ਕਾਪੀ, ਅਸਲ 10ਵੀਂ ਜਮਾਤ ਦਾ ਸਰਟੀਫਿਕੇਟ, ਇਸ ਦੀ ਫੋਟੋ ਕਾਪੀ, ਪੰਜਾਬ ਨਿਵਾਸੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ (ਮਹਿਲਾ ਖਾਤਾ) ਦੀ ਫੋਟੋ ਕਾਪੀ ਨਾਲ ਲੈ ਕੇ ਆਉਣ।ਦੋ ਪਾਸਪੋਰਟ ਸਾਈਜ਼ ਫੋਟੋਆਂ, ਇੱਕ ਪੈੱਨ, ਖਾਣ ਲਈ ਭਾਂਡੇ ਅਤੇ ਠਹਿਰਨ ਲਈ ਬਿਸਤਰਾ ਲਿਆਉਣਾ ਜ਼ਰੂਰੀ ਹੋਵੇਗਾ। ਕੈਂਪ ਵਿੱਚ ਪਹੁੰਚਣ ਦਾ ਸਮਾਂ ਸਵੇਰੇ 9 ਵਜੇ ਨਿਰਧਾਰਿਤ ਕੀਤਾ ਗਿਆ ਹੈ।

ਨੌਜਵਾਨਾਂ ਦੀ ਉਮਰ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਨ੍ਹਾਂ ਦੀ ਛਾਤੀ ਬਿਨਾਂ ਫੈਲਾਅ ਦੇ 77 ਸੈਂਟੀਮੀਟਰ ਅਤੇ ਫੈਲਾਉਣ ਵੇਲੇ 82 ਸੈਂਟੀਮੀਟਰ ਹੋਣੀ ਚਾਹੀਦੀ ਹੈ, ਜਦੋਂ ਕਿ ਉਨ੍ਹਾਂ ਦੀ ਉਚਾਈ 5 ਫੁੱਟ 7 ਇੰਚ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ 45% ਅੰਕਾਂ ਨਾਲ ਜਾਂ 10+2 ਹੋਣੀ ਚਾਹੀਦੀ ਹੈ।ਕੈਂਪ ਵਿੱਚ ਰਹਿਣ ਦੌਰਾਨ ਨੌਜਵਾਨਾਂ ਨੂੰ ਮੁਫਤ ਖਾਣਾ ਅਤੇ ਰਿਹਾਇਸ਼ ਮੁਹੱਈਆ ਕਰਵਾਈ ਜਾਵੇਗੀ ਅਤੇ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਤੁਸੀਂ 88728-02046, 78888-48823 ਅਤੇ 78891-755751 ‘ਤੇ ਸੰਪਰਕ ਕਰ ਸਕਦੇ ਹੋ।

Facebook Comments

Trending