Connect with us

ਪੰਜਾਬ ਨਿਊਜ਼

ਸਿੱਖ ਭਾਈਚਾਰੇ ਲਈ ਖ਼ੁਸ਼ਖ਼ਬਰੀ, ਚੰਡੀਗੜ੍ਹ ‘ਚ ਆਨੰਦ ਕਾਰਜ ਐਕਟ ਲਾਗੂ, ਨੋਟੀਫਿਕੇਸ਼ਨ ਜਾਰੀ

Published

on

Good news for the Sikh community, Anand Karjaj Act implemented in Chandigarh, notification issued

ਚੰਡੀਗੜ੍ਹ ‘ਚ ਰਹਿ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਨੰਦ ਮੈਰਿਜ ਐਕਟ-1909 ਨੂੰ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਆਨੰਦ ਮੈਰਿਜ ਐਕਟ-1909 ਵਿੱਚ ਰਜਿਸਟ੍ਰੇਸ਼ਨ ਲਈ 15 ਮਾਰਚ 2023 ਤੋਂ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2018 ਨੂੰ ਲਾਗੂ ਕਰ ਦਿੱਤਾ ਹੈ।

ਹੁਣ ਤੱਕ ਹਿੰਦੂ ਮੈਰਿਜ ਐਕਟ ਤਹਿਤ ਹੀ ਚੰਡੀਗੜ੍ਹ ਵਿੱਚ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਹੁੰਦੀ ਰਹੀ ਹੈ। ਹੁਣ ਚੰਡੀਗੜ੍ਹ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕ ਆਨੰਦ ਮੈਰਿਜ ਐਕਟ-1909 ਤਹਿਤ ਰਜਿਸਟਰਡ ਰੀਤੀ-ਰਿਵਾਜਾਂ ਮੁਤਾਬਕ ਆਪਣੇ ਵਿਆਹ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਹੋਰ ਵਸਨੀਕ ਵੀ ਇਸ ਐਕਟ ਤਹਿਤ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਮੁਤਾਬਕ ਹੋਇਆ ਹੈ।

Facebook Comments

Trending