ਚੰਡੀਗੜ੍ਹ: ਪੰਜਾਬ ਦੇ 7 ਪੀ.ਸੀ.ਐਸ ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਮਿਲਿਆ ਹੈ। ਦਰਅਸਲ, ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਆਈ.ਏ.ਐਸ. ਪ੍ਰਮੋਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦੀ ਸੂਚੀ ਵੀ ਸੂਬਾ ਸਰਕਾਰ ਨੂੰ ਭੇਜ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪੀ.ਸੀ. ਐੱਸ. ਅਧਿਕਾਰੀ ਰਾਹੁਲ ਚੱਬਾ, ਅਨੁਪਮ ਕਲੇਰ ਅਤੇ ਦਲਵਿੰਦਰਜੀਤ ਸਿੰਘ ਨੂੰ ਸਿਲੈਕਟ ਲਿਸਟ 2021 ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਸੁਖਜੀਤ ਪਾਲ ਸਿੰਘ, ਜਸਬੀਰ ਸਿੰਘ, ਵਿੰਮੀ ਭੁੱਲਰ ਅਤੇ ਨਵਜੋਤ ਕੌਰ ਨੂੰ ਸਿਲੈਕਟ ਲਿਸਟ 2022 ਵਿੱਚ ਸ਼ਾਮਲ ਕੀਤਾ ਗਿਆ ਹੈ।