ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਧਰਨੇ ਵਾਲੀਆਂ ਥਾਵਾਂ ਤੋਂ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦੀਵਾਲੀ ਮਨਾਉਣਗੇ।

ਉੱਥੇ ਹੀ ਉਹਨਾਂ ਕਿਹਾ ਕਿ ਅਸੀਂ ਸ਼ਾਂਤੀ ਨਾਲ ਬੈਠੇ ਹਾਂ, ਕੋਈ ਦੰਗਾ ਨਹੀਂ, ਕੋਈ ਲੜਾਈ ਨਹੀਂ ਕਰ ਰਹੇ ਪਰ ਇਸ ਦੇ ਬਾਵਜੂਦ ਜੇਕਰ ਸਰਕਾਰ ਕਿਸਾਨਾਂ ਨਾਲ ਛੇੜਛਾੜ ਕਰਦੀ ਹੈ ਜਾਂ ਕਿਸਾਨਾਂ ਨੂੰ ਜ਼ਬਰਦਸਤੀ ਉਠਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਫਿਰ ਅਸੀਂ ਦਿੱਲੀ ਵੱਲ ਕੂਚ ਕਰਾਂਗੇ।
