Connect with us

ਪੰਜਾਬ ਨਿਊਜ਼

ਪੰਜਾਬ ਦੇ 2 ਲੱਖ 71 ਹਜ਼ਾਰ ਲੋਕਾਂ ਲਈ ਸਰਕਾਰ ਦਾ ਵੱਡਾ ਕਦਮ

Published

on

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੰਗਹੀਣਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 2 ਲੱਖ 71 ਹਜ਼ਾਰ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।

ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਅੰਗਹੀਣਾਂ ਦੀ ਭਲਾਈ ਲਈ 461.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ।

Facebook Comments

Trending