ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ, ਲੁਧਿਆਣਾ ਵਿੱਚ ਯੂਕੇਜੀ ਦੇ ਵਿਦਿਆਰਥੀਆਂ ਲਈ “ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਸ ਗੁਰਵਿੰਦਰ ਸਿੰਘ ਸਰਨਾ ਅਤੇ ਸਕੂਲ ਮੈਨੇਜਰ ਸ ਜਸਵਿੰਦਰ ਸਿੰਘ ਐਡਵੋਕੇਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਪ੍ਰਿੰਸੀਪਲ ਸ਼੍ਰੀਮਤੀ ਗੁਰਮੰਤ ਕੌਰ ਗਿੱਲ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਬੱਚੇ ਦੇ ਜੀਵਨ ਵਿੱਚ ਸ਼ੁਰੂਆਤੀ ਸਾਲਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜੋ ਸਦੀਵੀ ਪ੍ਰਭਾਵ ਛੱਡਦੇ ਹਨ।
ਇਹ ਰਸਮ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਬਣੀ ਊਰਜਾ ਦੀ ਕਾਫ਼ੀ ਗੂੰਜ ਨਾਲ ਭਰੀ ਹੋਈ ਸੀ,. ਇਸ ਮੌਕੇ ਬੱਚਿਆਂ ਨੇ ਨੁੱਕੜ ਨਾਟਕ ਪੇਸ਼ ਕੀਤਾ ਇਸ ਮੌਕੇ ਜਨਰਲ ਸਕੱਤਰ ਸ. ਗੁਰਵਿੰਦਰ ਸਿੰਘ ਸਰਨਾ ਨੇ ਇਕ ਆਦਰਸ਼ ਵਿਦਿਆਰਥੀ ਵਜੋਂ ਸਕੂਲ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਪੇ ਅਤੇ ਅਧਿਆਪਕ ਇਕ ਕਰੀਰ ਘੁਮਿਆਰ ਵਾਂਗ ਹਨ ਜੋ ਕੋਮਲ ਪਿਆਰ ਅਤੇ ਦੇਖਭਾਲ ਨਾਲ ਬੱਚੇ ਨੂੰ ਇਕ ਆਤਮ-ਵਿਸ਼ਵਾਸੀ ਵਿਅਕਤੀ ਦੇ ਰੂਪ ਵਿਚ ਢਾਲਦਾ ਹੈ |