Connect with us

ਅਪਰਾਧ

ਅਨਾਜ ਲਿਫਟਿੰਗ ਘੁਟਾਲਾ: ਅਦਾਲਤ ਨੇ ਆਸ਼ੂ ਨੂੰ 27 ਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

Published

on

Grain lifting scam: Court sends Ashu to police remand till August 27 and Telu Ram till August 25

ਲੁਧਿਆਣਾ : ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਤੇਲੂ ਰਾਮ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਲਿਫਟਿੰਗ ਘੁਟਾਲੇ ਸਬੰਧੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਸ਼ੂ ਨੂੰ 27 ਅਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੀ ਟੀਮ ਨੇ ਜੱਜ ਸੁਮਿਤ ਮੱਕੜ ਦੀ ਅਦਾਲਤ ਵਿਚ ਪੇਸ਼ ਕੀਤਾ ।

ਵਿਜੀਲੈਂਸ ਦੇ ਵਕੀਲ ਦੀ ਤਰਫੋਂ ਭਾਰਤ ਭੂਸ਼ਣ ਆਸ਼ੂ ਦੇ ਸੱਤ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਜਿਸ ਦੌਰਾਨ ਵਿਜੀਲੈਂਸ ਨੇ ਕਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਕਹਿਣ ‘ਤੇ ਹੀ ਟੈਂਡਰ ਦਿੱਤੇ ਗਏ ਸਨ, ਡਿਪਟੀ ਡਾਇਰੈਕਟਰ ਅਤੇ ਉਸ ਦਾ ਪੀ.ਏ ਮੀਨੂੰ ਮਲਹੋਤਰਾ ਠੇਕੇਦਾਰ ਤੇਲੂ ਰਾਮ ਨਾਲ ਗੱਲ ਕਰਦਾ ਸੀ।

Facebook Comments

Trending