Connect with us

ਪੰਜਾਬ ਨਿਊਜ਼

ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

Published

on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੂੰ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ਉਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਵਿੱਤੀ ਸਾਲ 18-19, ਵਿੱਤੀ ਸਾਲ 19-20 ਅਤੇ ਵਿੱਤੀ ਸਾਲ 20-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ ਕ੍ਰਮਵਾਰ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਰਿਹਾ ਜਦਕਿ ਇਨ੍ਹਾਂ ਸਾਲਾਂ ਦੌਰਾਨ ਥੋੜ੍ਹ ਚਿਰੀ ਮਾਰਕੀਟ ਵਿਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ।

ਰੁਝਾਨ ਮੁਤਾਬਕ ਤਲਵੰਡੀ ਸਾਬੋ ਪਾਵਰ ਲਿਮਟਡ ਅਤੇ ਥੋੜ੍ਹ ਚਿਰੀ ਮਾਰਕੀਟ ਵਿਚ ਔਸਤਨ ਬਿਜਲੀ ਦਰਾਂ ਵਿਚ ਅੰਤਰ 2 ਰੁਪਏ ਕਿਲੋਵਾਟ ਅਵਰ ਅਤੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਨਿਰਧਾਰਤ ਯੂਨਿਟ 9000 ਮਿਲੀਅਨ ਯੂਨਿਟ ਹਨ। ਮੌਜੂਦਾ ਕੀਮਤਾਂ ਉਤੇ ਪੀ.ਐਸ.ਪੀ.ਸੀ.ਐਲ. ਵੱਲੋਂ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣ ਕੀਤੀ ਜਾ ਰਹੀ ਹੈ ਅਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਵੱਧ ਪਰਿਵਰਤਨਸ਼ੀਲ ਕੀਮਤਾਂ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰੇ ਨਹੀਂ ਉਤਰਿਆ ਜਦਿਕ ਪੀ.ਐਸ.ਪੀ.ਸੀ.ਐਲ. ਨੂੰ ਪਲਾਂਟ ਲਈ ਐਲਾਨੀ ਉਪਲਬਧਤਾ ਲਈ ਪੂਰੀ ਸਮਰਥਾ ਵਾਲੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ।

Facebook Comments

Trending